Breaking News
Home / ਵਾਇਰਲ / ਦੇਖੋ ਇਸ ਬੱਚੇ ਤੇ ਹੋ ਰਹੀ ਹੈ ਬਾਬਾ ਫਤਹਿ ਸਿੰਘ ਜੀ ਤੇ ਧੰਨ ਬਾਬਾ ਦੀਪ ਸਿੰਘ ਜੀ ਦੀ ਕਿਰਪਾ ਸਭ ਨਾਲ ਸ਼ੇਅਰ ਕਰੋ ਜੀ !

ਦੇਖੋ ਇਸ ਬੱਚੇ ਤੇ ਹੋ ਰਹੀ ਹੈ ਬਾਬਾ ਫਤਹਿ ਸਿੰਘ ਜੀ ਤੇ ਧੰਨ ਬਾਬਾ ਦੀਪ ਸਿੰਘ ਜੀ ਦੀ ਕਿਰਪਾ ਸਭ ਨਾਲ ਸ਼ੇਅਰ ਕਰੋ ਜੀ !

ਦੇਖੋ ਇਸ ਬੱਚੇ ਤੇ ਹੋ ਰਹੀ ਹੈ ਬਾਬਾ ਫਤਹਿ ਸਿੰਘ ਜੀ ਤੇ ਧੰਨ ਬਾਬਾ ਦੀਪ ਸਿੰਘ ਜੀ ਦੀ ਕਿਰਪਾ ਸਭ ਨਾਲ ਸ਼ੇਅਰ ਕਰੋ ਜੀ ਕਿਰਪਾ ਰਖਿਆ ਵਾਹਿਗੁਰੂ ਜੀ ਇਸ ਬੱਚੇ ਤੇ ਸੰਗਤ ਜੀ ਆਪ ਜੀ ਦੇਖ ਸਕਦੇ ਹੋ ਇਸ ਸੋਹਣੇ ਸਰਦਾਰ ਬੱਚੇ ਤੇ ਧੰਨ ਧੰਨ ਬਾਬਾ ਦੀਪ ਸਿੰਘ ਦੀ ਕਿੰਨੀ ਕਿਰਪਾ ਹੈ ਇਹ ਬੱਚਾ ਰੋਜਾਨਾ ਗੁਰੂਦਵਾਰਾ ਸਾਹਿਬ ਜਾਂਦਾ ਹੈ ਤੇ ਰੋਜਾਨਾ ਮੂਲ ਮੰਤਰ ਸਾਹਿਬ ਦਾ ਪਾਠ ਕਰਦਾ ਹੈ। ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਨੂੰ ਮਾਤਾ ਜਿਊਣੀ ਜੀ ਦੇ ਉ¤ਦਰ ਤੋਂ ਪਿਤਾ ਭਾਈ ਭਗਤਾ ਸੰਧੂ ਦੇ ਗ੍ਰਹਿ ਪਿੰਡ ਪਹੂਵਿੰਡ, ਵਿੱਚ ਹੋਇਆ।

ਆਪ ਦਾ ਨਾਮ ਭਾਈ ਦੀਪਾ ਰੱਖਿਆ ਗਿਆ। ਬਚਪਨ ਵਿੱਚ ਹੀ ਆਪ ਜੋਸ਼ੀਲੇ ਤੇ ਤਕੜੇ ਸਨ। 18 ਸਾਲ ਦੇ ਹੋਏ, ਉਧਰ ਹੋਲੇ-ਮਹੱਲੇ ਦਾ ਸਮਾਂ ਨਜ਼ਦੀਕ ਆ ਚੁੱਕਾ ਸੀ। ਮਾਤਾ ਪਿਤਾ ਗੁਰੂ ਘਰ ਦੇ ਅਨਿੰਨ ਸੇਵਕ ਸਨ। ਮਾਝੇ ਦੀਆਂ ਸੰਗਤਾਂ ਨੇ ਐਂਤਕੀ ਹੋਲਾ-ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਨਾਉਣ ਦਾ ਫੈਸਲਾ ਕੀਤਾ। ਭਾਈ ਦੀਪਾ ਵੀ ਆਪਣੇ ਮਾਤਾ ਪਿਤਾ ਨਾਲ ਗੁਰੂ ਦਰਸ਼ਨਾਂ ਨੂੰ ਤਿਆਰ ਹੋ ਗਏ। ਕਈ ਦਿਨ ਪੈਦਲ ਯਾਤਰਾ ਕਰਕੇ ਜਥਾ ਸ੍ਰੀ ਆਨੰਦਪੁਰ ਸਾਹਿਬ ਪੁੱਜਾ। ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਦੀਦਾਰੇ ਕਰਕੇ ਸੰਗਤਾਂ ਨਿਹਾਲ ਹੋਈਆਂ ਤੇ ਗੁਰੂ ਜੀ ਦੀ ਪ੍ਰੇਰਨਾ ਸਦਕਾ ਸਭ ਨੇ ਕਲਗੀਧਰ ਪਾਤਸ਼ਾਹ ਜੀ ਕੋਲੋਂ ਪਵਿੱਤਰ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਉਸ ਦਿਨ ਤੋਂ ਸਭ ਦੇ ਨਾਮ ਨਾਲ ਕੌਰ ਤੇ ਸਿੰਘ ਸ਼ਬਦ ਜੁੜ ਗਿਆ ਤੇ ਸਭ ਪ੍ਰਾਣੀ ਗੁਰੂ ਵਾਲੇ ਬਣ ਗਏ। ਕੁੱਝ ਮਹੀਨੇ ਸੇਵਾ ਕਰਕੇ ਜਦੋਂ ਸੰਗਤਾਂ ਵਾਪਸ ਮੁੜਨ ਲੱਗੀਆਂ ਤੇ ਪਾਤਸ਼ਾਹ ਜੀ ਨੇ ਭਾਈ ਦੀਪ ਸਿੰਘ ਨੂੰ ਆਪਣੇ ਕੋਲ ਹੀ ਰੱਖ ਲਿਆ। ਅਨੰਦਪੁਰ ਸਾਹਿਬ ਰਹਿ ਕੇ ਭਾਈ ਦੀਪ ਸਿੰਘ ਨੇ ਗੁਰਮੁੱਖੀ, ਫਾਰਸੀ ਤੇ ਅਰਬੀ ਲਿਪੀ ਵਿੱਚ ਨਿਪੁੰਨਤਾ ਹਾਸਲ ਕੀਤੀ ਤੇ ਇੱਥੇ ਹੀ ਆਪ ਨੇ ਸ਼ਸਤਰ ਵਿੱਦਿਆ, ਘੋੜ ਸਵਾਰੀ, ਤਲਵਾਰ ਬਾਜ਼ੀ, ਤੀਰਅੰਦਾਜ਼ੀ ਤੇ ਨੇਜ਼ਾਬਾਜ਼ੀ ਦੀ ਮੁਹਾਰਤ ਹਾਸਲ ਕੀਤੀ। ਜਦੋਂ ਕਲਗੀਧਰ ਪਾਤਸ਼ਾਹ ਸ਼ਿਕਾਰ ਖੇਡਣ ਜਾਂਦੇ ਤਾਂ ਭਾਈ ਦੀਪ ਸਿੰਘ ਜੀ ਵੀ ਨਾਲ ਹੀ ਜਾਂਦੇ ਸਨ। ਜਦੋਂ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਤਾਂ ਆਪਣੇ ਮਹਿਲ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੀ ਸੇਵਾ ਸੰਭਾਲ ਅਤੇ ਦੇਖ-ਰੇਖ ਲਈ ਭਾਈ ਮਨੀ ਸਿੰਘ, ਭਾਈ ਧੰਨਾ ਸਿੰਘ ਅਤੇ ਭਾਈ ਜਵਾਹਰ ਸਿੰਘ ਜੀ ਨੂੰ ਮੁੱਖੀਆ ਬਣਾ ਕੇ ਤੇ ਦੋ ਦਾਸੀਆਂ ਬੀਬੀ ਭਾਗ ਕੌਰ ਤੇ ਬੀਬੀ ਹਰਦਾਸ ਕੌਰ ਦੇ ਕੇ ਦਿੱਲੀ ਭੇਜ ਦਿੱਤਾ। ਉਸ ਸਮੇਂ

ਭਾਈ ਦੀਪ ਸਿੰਘ ਕੁਝ ਸਮਾਂ ਭਾਈ ਜਵਾਹਰ ਸਿੰਘ ਦੇ ਘਰ ਰਹਿ ਕੇ ਮਾਤਾ ਜੀ ਦੀ ਖੁਸ਼ੀ ਅਤੇ ਆਗਿਆ ਲੈ ਕੇ ਆਪਣੇ ਪਿੰਡ ਪਹੂਵਿੰਡ ਆ ਕੇ ਸਿੱਖੀ ਦਾ ਪ੍ਰਚਾਰ ਕਰਨ ਵਿੱਚ ਜੁੱਟ ਗਏ। ਮੁਕਤਸਰ ਦੀ ਜੰਗ ਤੋਂ ਬਾਅਦ 1704 ਈ: ਨੂੰ ਗੁਰੂ ਜੀ ਪਿੰਡਾਂ ਤੋਂ ਹੁੰਦੇ ਹੋਏ ਸਾਬੋਂ ਕੀ ਤਲਵੰਡੀ ਜਿਲ੍ਹਾ ਬਠਿੰਡਾ ਪਹੁੰਚੇ। ਇੱਥੇ ਗੁਰੂ ਜੀ ਨੇ ਕਈ ਚਿਰਾਂ ਦਾ ਕਮਰਕੱਸਾ ਖੋਲਿਆ ਤੇ ਦਮ ਲਿਆ ਤਾਂ ਇਸ ਅਸਥਾਨ ਦਾ ਨਾਂ ਦਮਦਮਾ ਸਾਹਿਬ ਪ੍ਰਸਿੱਧ ਹੋਇਆ। ਆਪ ਜੀ ਇੱਥੇ ਨੌਂ ਮਹੀਨੇ ਰਹੇ। ਇੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਮੁਕੰਮਲ ਕਰਨ ਵੱਲ ਧਿਆਨ ਦਿੱਤਾ ਗਿਆ।

Check Also

256 ਸਾਲਾਂ ਤੱਕ ਜਿਉਂਦਾ ਰਿਹਾ ਸੀ ਇਹ ਇਨਸਾਨ, ਇਹ ਸੀ ਲੰਬੀ ਉਮਰ ਦੇ ਪਿੱਛੇ ਦਾ ਰਾਜ

ਅੱਜ ਅਸੀ ਤੁਹਾਨੂੰ ਇੱਕ ਅਜਿਹੇ ਸ਼ਖਸ ਬਾਰੇ ਦੱਸਣ ਜਾ ਰਹੇ ਹਾਂ , ਜੋ 100 – …