ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਅੱਜ ਕੱਲ੍ਹ ਸੋਸ਼ਲ ਮੀਡੀਆ ਦਾ ਬੋਲਬਾਲਾ ਹੈ। ਕਈ ਤਰ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ਵਿੱਚੋਂ ਕੁਝ ਵੀਡੀਓ ਤਾਂ ਹਾਸੇ ਮਜ਼ਾਕ ਵਾਲੀਆਂ ਹੁੰਦੀਆਂ ਹਨ। ਕੁੱਝ ਵੀਡੀਓਜ਼ ਚੰਗਾ ਸੰਦੇਸ਼ ਵੀ ਦਿੰਦੀਆਂ ਹਨ। ਪਰ ਕਈ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ। ਜਿਨ੍ਹਾਂ ਰਾਹੀਂ ਨਾ ਤਾਂ ਕੋਈ ਉਸਾਰੂ ਸੁਨੇਹਾ ਹੀ ਮਿਲਦਾ ਹੈ ਅਤੇ ਨਾ ਹੀ ਉਹ ਮਨੋਰੰਜਨ ਕਰਦੀਆਂ ਹਨ। ਸਗੋਂ ਉਹ ਸਾਡੇ ਸੱਭਿਆਚਾਰ ਦੀ ਮਿੱਟੀ ਪਲੀਤ ਕਰਦੀਆਂ ਹਨ। ਬਹੁਤ ਲੋਕ ਅਜਿਹੀਆਂ ਦਿਸ਼ਾਹੀਣ ਵੀਡੀਓਜ਼ ਪਾ ਦਿੰਦੇ ਹਨ ਅਤੇ ਫੇਰ ਸਮਾਜ ਵੱਲੋਂ ਉਨ੍ਹਾਂ ਦੀ ਆਲੋਚਨਾ ਕੀਤੀ ਜਾਂਦੀ ਹੈ।
ਪਹਿਲਾਂ ਦਰਬਾਰ ਸਾਹਿਬ ਵਿੱਚ ਵੀ ਸੋਸ਼ਲ ਮੀਡੀਆ ਤੇ ਫਿਲਮਾਂ ਬਣਾਉਂਦੇ ਲੜਕੇ ਲੜਕੀਆਂ ਵੇਖੇ ਗਏ ਸਨ। ਉਨ੍ਹਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਇਹ ਲੋਕ ਗ਼ਲਤ ਕਿਸਮ ਦੀਆਂ ਵੀਡੀਓਜ਼ ਵਾਇਰਲ ਕਰਕੇ ਪਤਾ ਨਹੀਂ ਕੀ ਦਰਸਾਉਣਾ ਚਾਹੁੰਦੇ ਹਨ। ਅਜਿਹੀਆਂ ਵੀਡੀਓਜ਼ ਵਾਇਰਲ ਹੋਣ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਵੀਡੀਓ ਬਣਾਉਣ ਵਾਲਿਆਂ ਖਿਲਾਫ ਗੁੱਸਾ ਭੜਕਦਾ ਹੈ।
ਪਰ ਇਹ ਲੋਕ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ। ਜਿਸ ਰਾਹੀਂ ਕੋਈ ਵੀ ਇਨਸਾਨ ਆਪਣੀ ਗੱਲ ਜਨਤਾ ਅੱਗੇ ਸੌਖੇ ਢੰਗ ਨਾਲ ਰੱਖ ਸਕਦਾ ਹੈ। ਪਰ ਜਿਸ ਤਰ੍ਹਾਂ ਇਸ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਉਹ ਨਿੰਦਣਯੋਗ ਹੈ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਵਾਇਰਲ ਕੀਤੀਆਂ ਜਾਂਦੀਆਂ ਹਨ।
ਜਿਨ੍ਹਾਂ ਨੂੰ ਅਸੀਂ ਇੱਕ ਸੱਭਿਅਕ ਸਮਾਜ ਦੇ ਤੌਰ ਤੇ ਸਵੀਕਾਰ ਨਹੀਂ ਕਰ ਸਕਦੇ। ਇੱਕ ਬਜ਼ੁਰਗ ਨੇ ਕੁਝ ਅਜਿਹੀਆਂ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀਆਂ। ਜਿਨ੍ਹਾਂ ਦੀ ਸਮਾਜ ਵੱਲੋਂ ਨਿਖੇਧੀ ਕੀਤੀ ਗਈ ਹੈ। ਆਪਣੀ ਗਲਤੀ ਦਾ ਅਹਿਸਾਸ ਹੋਣ ਤੇ ਹੁਣ ਇਸ ਬਜ਼ੁਰਗ ਨੇ ਲੋਕਾਂ ਤੋਂ ਮੁਆਫੀ ਵੀ ਮੰਗੀ ਹੈ।
ਉਸ ਦਾ ਕਹਿਣਾ ਹੈ ਕਿ ਭਾਵੇਂ ਉਸ ਨੇ ਇਹ ਵੀਡੀਓ ਆਪਣੇ ਹੋਸ਼ੋ ਹਵਾਸ ਵਿੱਚ ਬਣਾਈਆਂ ਸਨ। ਪਰ ਉਨ੍ਹਾਂ ਨੂੰ ਆਪਣੀ ਗਲਤੀ ਦਾ ਹੁਣ ਅਹਿਸਾਸ ਹੋ ਗਿਆ ਹੈ। ਇਸ ਲਈ ਉਹ ਆਪਣੀ ਗਲਤੀ ਨੂੰ ਸਵੀਕਾਰ ਕਰਦੇ ਹੋਏ ਮੁਆਫ਼ੀ ਮੰਗਦੇ ਹਨ ਅਤੇ ਵਿਸ਼ਵਾਸ ਦਿਵਾਉਂਦੇ ਹਨ ਕਿ ਅੱਗੇ ਤੋਂ ਉਨ੍ਹਾਂ ਵੱਲੋਂ ਕੋਈ ਵੀ ਅਜਿਹੀ ਵੀਡੀਓ ਨਹੀਂ ਬਣਾਈ ਜਾਵੇਗੀ। ਇਸ ਵਾਰ ਉਨ੍ਹਾਂ ਨੂੰ ਮੁਆਫ ਕੀਤਾ ਜਾਵੇ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ
